ਕੋਈ ਵੀ ਖ਼ਬਰ ਕਿਸੇ ਤਰਾਂ ਦੀ ਵੀ ਜਾਣਕਾਰੀ ਸਭ ਤੋਂ ਪਹਿਲਾ ਦੇਖਣ ਲਈ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੀਂ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਫੈਲ ਰਹੇ ਪ੍ਰਦੂਸ਼ਣ ’ਤੇ ਸਖਤ ਰਵੱਈਆ ਅਪਣਾਉਂਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਐੱਮ. ਐੱਸ. ਪੀ. ਦੇ ਘੇਰੇ ਤੋਂ ਬਾਹਰ ਰੱਖਣ ਦਾ ਸੁਝਾਅ ਦਿੱਤਾ ਹੈ, ਜੋ ਸਰਕਾਰੀ ਹੁਕਮਾਂ ਦੇ ਬਾਵਜੂਦ ਝੋਨੇ ਦੀ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ।
ਇਨ੍ਹਾਂ 4 ਸੂਬਿਆਂ ਦੇ ਮੁੱਖ ਸਕੱਤਰਾਂ ਖਾਸ ਕਰਕੇ ਐੱਨ. ਜੀ. ਟੀ. ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੇ ਨਾਲ ਸਮਝੌਤਾ ਨਹੀਂ ਹੋ ਸਕਦਾ। ਇਸ ਲਈ ਕਿਸਾਨ ਹਰ ਤਰ੍ਹਾਂ ਦੀਆਂ ਅਪੀਲਾਂ ਦੇ ਬਾਵਜੂਦ ਜੇ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਐੱਮ. ਐੱਸ. ਪੀ. ਦਾ ਫਾਇਦਾ ਦੇਣ ਤੋਂ ਇਨਕਾਰ ਕਰ ਦੇਣਾ ਚਾਹੀਦਾ ਹੈ
ਤੇ ਜਿਹੜੇ ਜਾਗਰੂਕ ਕਿਸਾਨ ਪਰਾਲੀ ਨਹੀਂ ਸਾੜਦੇ, ਨੂੰ ਹੋਰ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਆਰਥਿਕ ਲਾਭ ਵੀ ਦੇਣਾ ਚਾਹੀਦਾ ਹੈ। ਇਸ ਮਾਮਲੇ ’ਚ ਐੱਨ. ਜੀ. ਟੀ. ਨੇ ਚਾਰਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਵੀਰਵਾਰ ਨੂੰ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਕੇਂਦਰੀ ਖੇਤੀ ਸਕੱਤਰ ਨੂੰ ਵੀ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ ਸਭ ਤੋਂ ਵੱਧ ਨੁਕਸਾਨ,,,ਜੇਕਰ ਐੱਨ. ਜੀ. ਟੀ. ਦੇ ਸੁਝਾਅ ’ਤੇ ਅਮਲ ਕੀਤਾ ਗਿਆ ਤਾਂ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ’ਚ ਹੋਵੇਗਾ ਕਿਉਂਕਿ ਪੰਜਾਬ ’ਚ 10 ਨਵੰਬਰ ਤੱਕ ਪਰਾਲੀ ਸਾੜਨ ਦੀਆਂ 37928 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚ 10 ਹਜ਼ਾਰ ਦੇ ਲਗਭਗ ਘਟਨਾਵਾਂ 5 ਦਿਨ ਦੇ ਅੰਦਰ ਹੀ ਦਰਜ ਹੋਈਆਂ ਹਨ।,,,,,,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ 4 ਨਵੰਬਰ ਤੱਕ ਸੂਬੇ ’ਚ ਪਰਾਲੀ ਸਾੜਨ ਦੀਆਂ 26237 ਘਟਨਾਵਾਂ ਦਰਜ ਹੋਈਆਂ ਸਨ ਜਦਕਿ ਅਗਲੇ 5 ਦਿਨ ’ਚ 10 ਹਜ਼ਾਰ ਤੋਂ ਵੱਧ ਮਾਮਲੇ ਜੁੜ ਗਏ। ਦੀਵਾਲੀ ਦੇ ਇਕ ਦਿਨ ਬਾਅਦ 8 ਨਵੰਬਰ ਨੂੰ ਹੀ ਪੰਜਾਬ ’ਚ ਪਰਾਲੀ ਸਾੜਨ ਦੀਆਂ 4241 ਘਟਨਾਵਾਂ ਦਰਜ ਕੀਤੀਆਂ ਗਈਆਂ।
ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਹੋਈਆਂ ਹਨ। ਪਿਛਲੇ ਸਾਲ 8 ਨਵੰਬਰ ਤੱਕ ਪੰਜਾਬ ’ਚ ਪਰਾਲੀ ਸਾੜਨ ਦੀਆਂ 39886 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਤੇ ਅਜਿਹੀਆਂ ਕੁਲ 43660 ਘਟਨਾਵਾਂ ਸਾਹਮਣੇ ਆਈਆਂ ਸਨ। 2016 ’ਚ ਕੁੱਲ 80879 ਅਜਿਹੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।